52 ਵਿਅਕਤੀਆਂ ਦੀ ਮੌਤ, 18 ਜ਼ਖ਼ਮੀ
ਹੈਦਰਾਬਾਦ/ਬਿਊਰੋ ਨਿਊਜ਼
ਤੇਲੰਗਾਨਾ ਦੇ ਜਗਤਿਆਲ ਜ਼ਿਲ੍ਹੇ ਵਿਚ ਅੱਜ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 52 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਵਿਚ ਚਾਰ ਬੱਚੇ ਅਤੇ 20 ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਬੱਸ ਇਕ ਮੰਦਰ ਵਿਚੋਂ ਵਾਪਸ ਆ ਰਹੀ ਸੀ। ਇਹ ਸਥਾਨ ਹੈਦਰਾਬਾਦ ਤੋਂ 190 ਕਿਲੋਮੀਟਰ ਦੂਰ ਹੈ। ਬੱਸ ਵਿਚ 70 ਸਵਾਰੀਆਂ ਸਫਰ ਕਰ ਰਹੀਆਂ ਸਨ। ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰ ਸ਼ੇਖਰ ਰਾਓ ਨੇ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …