ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਰਾਵਲਪਿੰਡੀ ਦੀ ਜੇਲ੍ਹ ‘ਚ ਹਨ ਬੰਦ
ਲੰਡਨ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੁਮ ਨਵਾਜ਼ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੁਲਸੁਮ ਦਾ ਲੰਡਨ ਵਿਚ ਇਲਾਜ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਮਰੀਅਮ ਇਸ ਸਮੇਂ ਰਾਵਲਪਿੰਡੀ ਜੇਲ੍ਹ ਵਿਚ ਬੰਦ ਹਨ। ਪਾਕਿਸਤਾਨ ਮੁਸਲਿਮ ਲੀਗ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਜੇਲ੍ਹ ਵਿਚ ਬੰਦ ਨਵਾਜ਼ ਸ਼ਰੀਫ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਗੰਭੀਰ ਰੂਪ ਵਿਚ ਬਿਮਾਰ ਕੁਲਸੁਮ ਲਈ ਦੁਆ ਕਰਨ। ਕੁਲਸੂਮ ਨੂੰ ਲੰਡਨ ਵਿਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਵੈਂਟੀਲੇਟਰ ‘ਤੇ ਰੱਖਿਆ ਹੋਇਆ ਸੀ, ਉਨ੍ਹਾਂ ਦਾ ਉਥੇ ਕੈਂਸਰ ਦੀ ਬਿਮਾਰੀ ਦਾ ਇਲਾਜ ਚੱਲ ਰਿਹਾ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …