ਮੁੰਬਈ ‘ਚ ਪੈਟਰੋਲ ਹੋਇਆ 90 ਰੁਪਏ ਪ੍ਰਤੀ ਲੀਟਰ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਘੇ ਕੱਲ੍ਹ ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਕਾਂਗਰਸ ਪਾਰਟੀ ਸਮੇਤ 21 ਪਾਰਟੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਕੇਂਦਰ ਸਰਕਾਰ ਦੀ ਜੰਮ ਕੇ ਆਲੋਚਨਾ ਹੋਈ ਸੀ ਅਤੇ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਸਨ। ਇਸਦੇ ਬਾਵਜੂਦ ਤੇਲ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ ਹੈ ਲੋਕਾਂ ਵਿਚ ਹਾਹਾਕਾਰ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਮੁੰਬਈ ਵਿਚ ਪੈਟਰੋਲ 90 ਰੁਪਏ ਪ੍ਰਤੀ ਲੀਟਰ ਤੋਂ ਪਾਰ ਚਲਾ ਗਿਆ ਹੈ। ਇਸ ਤੋਂ ਲੱਗਦਾ ਹੈ ਜਿਹੜੇ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਹੋਏ ਹਨ, ਉਸਦਾ ਕੋਈ ਅਸਰ ਨਹੀਂ ਹੋਇਆ। ਪੰਜਾਬ ਵਿਚ ਪੈਟਰੋਲ 87 ਰੁਪਏ ਅਤੇ ਡੀਜ਼ਲ 73 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉਧਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਨੂੰ ਕਾਬੂ ਕਰਨਾ ਉਨ੍ਹਾਂ ਦੇ ਹੱਥ ਵਿਚ ਨਹੀਂ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …