ਫੂਲਕਾ ਆਪਣੇ ਫੈਸਲੇ ‘ਤੇ ਕਾਇਮ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੋਇਆ ਹੈ ਕਿ ਬੇਅਦਬੀ ਮਾਮਲਿਆਂ ਸਬੰਧੀ ਜੇਕਰ 15 ਸਤੰਬਰ ਤੱਕ ਕਾਰਵਾਈ ਨਾ ਹੋਈ ਤਾਂ ਉਹ 16 ਸਤੰਬਰ ਨੂੰ ਅਸਤੀਫਾ ਦੇ ਦੇਣਗੇ। ਇਸੇ ਸਬੰਧ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੂਲਕਾ ਨਾਲ ਮੁਲਾਕਾਤ ਕੀਤੀ ਅਤੇ ਅਸਤੀਫੇ ਬਾਰੇ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਦੂਜੇ ਪਾਸੇ ਫੂਲਕਾ ਨੇ ਕਿਹਾ ਕਿ ਉਹ ਆਪਣੇ ਫੈਸਲੇ ‘ਤੇ ਪੱਕੇ ਹਨ ਅਤੇ 15 ਸਤੰਬਰ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਜਾ ਕੇ ਆਪਣਾ ਫੈਸਲਾ ਸੁਣਾਉਣਗੇ। ਫੂਲਕਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਨੂੰ ਜੋ ਐਫਆਈਆਰ ਭੇਜੀ ਗਈ ਹੈ, ਉਸ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਨਹੀਂ ਕੀਤੇ ਗਏ। ਇਸ ਤੋਂ ਸਾਫ ਜ਼ਾਹਰ ਹੈ ਕਿ ਇਹ ਐਫਆਈਆਰ ਰਣਜੀਤ ਸਿੰਘ ਕਮਿਸ਼ਨ ਨੂੰ ਜ਼ੀਰੋ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਰਕਾਰ ਬਾਦਲਾਂ ਸਣੇ ਸਾਰਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫੂਲਕਾ ਨੇ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੂੰ ਵੀ ਫਟਕਾਰ ਲਾਈ । ਫੂਲਕਾ ਨੇ ਕਿਹਾ ਹੈ ਕਿ ਇਸ ਸਮੇਂ ਪਾਰਟੀ ਵਿਚ ਧੜ੍ਹੇਬੰਦੀ ਜ਼ਰੂਰੀ ਨਹੀਂ, ਸਗੋਂ ਬੇਅਦਬੀ ਮਾਮਲੇ ਦੀ ਜਾਂਚ ਜ਼ਰੂਰੀ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …