ਕਿਹਾ, ਸੁਖਬੀਰ ਧਮਕੀਆਂ ਭਰੀ ਭਾਸ਼ਾ ਦੀ ਕਰਦੇ ਹਨ ਵਰਤੋਂ
ਜਲੰਧਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਵਾਬ ਮੰਗਿਆ ਹੈ। ਸੁਖਬੀਰ ਬਾਦਲ ਨੇ ਲੰਘੇ ਦਿਨੀਂ ਇਕ ਰੈਲੀ ਵਿਚ ਕਿਹਾ ਸੀ ਸਮਾਂ ਆਉਣ ‘ਤੇ ਸੁਨੀਲ ਜਾਖੜ ਨੂੰ ਹੱਥਕੜੀ ਲਗਵਾ ਦਿਆਂਗੇ। ਇਸ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਗੁੱਸਾ ਇਸ ਕਰਕੇ ਆਉਂਦਾ ਹੈ ਕਿ ਉਨ੍ਹਾਂ ਨੂੰ ਕਿਸੇ ਸਵਾਲ ਦਾ ਜਵਾਬ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਧਮਕੀਆਂ ਭਰੀ ਭਾਸ਼ਾ ਦੀ ਵਰਤੋਂ ਕਰਦੇ ਹਨ। ਜਾਖੜ ਨੇ ਕਿਹਾ ਕਿ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ, ਇਸ ਦਾ ਜਵਾਬ ਬਾਦਲਾਂ ਨੂੰ ਦੇਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਅਕਾਲੀ ਲੀਡਰਸ਼ਿਪ ਵਿਚ ਹਲਚਲ ਮਚੀ ਹੋਈ ਹੈ ਅਤੇ ਪਾਰਟੀ ਦੇ ਅੰਦਰੋਂ ਵੀ ਵਿਰੋਧੀ ਸੁਰਾਂ ਉਠ ਰਹੀਆਂ ਹਨ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …