-1.3 C
Toronto
Sunday, November 9, 2025
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿ ਕੇ ਬਲਵਿੰਦਰ ਭੂੰਦੜ ਵਿਵਾਦਾਂ 'ਚ...

ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਬਲਵਿੰਦਰ ਭੂੰਦੜ ਵਿਵਾਦਾਂ ‘ਚ ਘਿਰੇ

ਭੂੰਦੜ ਨੇ ਗਲਤੀ ਲਈ ਮਾਫੀ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਵਿਵਾਦਾਂ ‘ਚ ਘਿਰ ਗਏ ਹਨ। ਬਲਵਿੰਦਰ ਸਿੰਘ ਭੂੰਦੜ ਨੇ ਪਿਛਲੇ ਦਿਨੀਂ ਅਕਾਲੀ ਦਲ ਦੀ ਅਬੋਹਰ ‘ਚ ਹੋਈ ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਸੰਬੋਧਨ ਕਰ ਦਿੱਤਾ ਸੀ। ਹਾਲਾਂਕਿ ਭੂੰਦੜ ਨੇ ਆਪਣੀ ਇਸ ਗਲਤੀ ਲਈ ਮਾਫੀ ਮੰਗ ਲਈ ਹੈ, ਪਰ ਸਿੱਖ ਸੰਗਤਾਂ ਵਿਚ ਭੂੰਦੜ ਖਿਲਾਫ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਸ਼ੋਸ਼ਲ ਮੀਡੀਆ ‘ਤੇ ਭੂੰਦੜ ਦੀ ਆਲੋਚਨਾ ਹੋ ਰਹੀ ਹੈ। ਸਿਆਸੀ ਪਾਰਟੀਆਂ ਨੇ ਵੀ ਭੂੰਦੜ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਸਬੰਧੀ ਗੁਰਸੇਵ ਸਿੰਘ ਹਰਪਾਲਪੁਰ ਨੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ।

RELATED ARTICLES
POPULAR POSTS