-8 C
Toronto
Friday, December 26, 2025
spot_img
Homeਪੰਜਾਬਅਕਾਲੀ ਦਲ ਗੁਰਦਾਸਪੁਰ ਦੇ ਤਿੰਨ ਹਲਕਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ...

ਅਕਾਲੀ ਦਲ ਗੁਰਦਾਸਪੁਰ ਦੇ ਤਿੰਨ ਹਲਕਿਆਂ ‘ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਕਰੇਗਾ ਬਾਈਕਾਟ

ਕਾਂਗਰਸ ਨੇ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ : ਬੱਬੇਹਾਲੀ

ਗੁਰਦਾਸਪੁਰ/ਬਿਊਰੋ ਨਿਊਜ਼

ਅਕਾਲੀ ਦਲ ਨੇ ਹਲਕਾ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਕਾਲੀਆਂ ਅਤੇ ਕਾਂਗਰਸੀਆਂ ਵਿਚ ਝੜਪ ਹੋਈ ਸੀ। ਇਸ ਸਬੰਧੀ ਪੁਲਿਸ ਨੇ 14 ਅਕਾਲੀ ਵਰਕਰਾਂ ‘ਤੇ ਪਰਚੇ ਦਰਜ ਕੀਤੇ ਹਨ, ਜਦਕਿ ਹਮਲਾ ਕਾਂਗਰਸ ਵਲੋਂ ਕੀਤਾ ਗਿਆ ਸੀ।

ਬੱਬੇਹਾਲੀ ਨੇ ਦੱਸਿਆ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਅਤੇ ਉਲਟਾ ਉਨ੍ਹਾਂ ਖਿਲਾਫ ਹੀ ਪਰਚੇ ਦਰਜ ਕਰਨ ਕਰਕੇ ਹੀ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜ੍ਹੀਆਂ ਵਿਚ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਦੀਨਾਨਗਰ ਵਿਚ ਚੋਣ ਲੜਨ ਦਾ ਫੈਸਲਾ ਭਾਰਤੀ ਜਨਤਾ ਪਾਰਟੀ ਨੇ ਲੈਣਾ ਹੈ। ਅਕਾਲੀ ਵਰਕਰਾਂ ਨੇ ਗੁਰਦਾਸਪੁਰ ਦੇ ਐਸਐਸਪੀ ਨੂੰ ਇਕ ਮੰਗ ਪੱਤਰ ਵੀ ਦਿੱਤਾ।

 

 

RELATED ARTICLES
POPULAR POSTS