Breaking News
Home / ਪੰਜਾਬ / ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਰਧਾਂਜਲੀ

ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਰਧਾਂਜਲੀ

ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਭਰਤੀ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ ਅਤੇ ਦ੍ਰਿੜਤਾ ਤੋਂ ਸਿੱਖਿਆ ਹਾਸਲ ਕਰਨ। ਧਿਆਨ ਰਹੇ ਕਿ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਨੂੰ 121 ਸਾਲ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਫੌਜੀਆਂ ਦੇ ਬਲੀਦਾਨ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ ਅਤੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਹਾਲ ਹੀ ਦੇ ਸਮਿਆਂ ਦੌਰਾਨ ਫੌਜ ਵਿਚ ਸਿੱਖਾਂ ਦੀ ਨੁਮਾਇੰਦਗੀ ਵਿਚ ਕਮੀ ਆਈ ਹੈ। ਦੁਨੀਆਂ ਭਰ ਵਿਚ ਸਿੱਖ ਆਪਣੀ ਅਥਾਹ ਬਹਾਦਰੀ ਲਈ ਜਾਣੇ ਜਾਂਦੇ ਹਨ ਅਤੇ ਸਿੱਖ ਫੌਜੀਆਂ ਨੇ ਹਮੇਸ਼ਾ ਹੀ ਭਾਈਚਾਰੇ ਦਾ ਮਾਣ ਵਧਾਇਆ ਹੈ।

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …