ਕੁਲਸੂਮ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਜਾਤੀ ਉਮਰਾ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਇਸਮਲਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਪੰਜਾਬ ਸੂਬੇ ਦੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਅਤੇ ਜਵਾਈ ਮੁਹੰਮਦ ਸਫਦਰ ਦੀ ਪੈਰੋਲ ਤਿੰਨ ਦਿਨ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਦਾ ਲੰਘੇ ਕੱਲ੍ਹ ਲੰਡਨ ਵਿਚ ਦੇਹਾਂਤ ਹੋ ਗਿਆ ਸੀ। ਕੁਲਸੂਮ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਜਾਤੀ ਉਮਰਾ ਵਿੱਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਨਵਾਜ਼ ਸ਼ਰੀਫ, ਮਰੀਅਮ ਅਤੇ ਮੁਹੰਮਦ ਸਫਦਰ ਨੂੰ ਕੁਲਸੁਮ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਤਿੰਨਾਂ ਦਿਨਾਂ ਦੀ ਪੈਰੋਲ ‘ਤੇ ਆਦਿਆਲਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਨੂੰ ਸਿਰਫ 12 ਘੰਟੇ ਦੀ ਪੈਰੋਲ ਦਿੱਤੀ ਗਈ ਸੀ।
Check Also
ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ
ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ …