ਸੁੱਚਾ ਸਿੰਘ ਛੋਟੇਪੁਰ, ਗਾਂਧੀ ਅਤੇ ਖਹਿਰਾ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਹੁਣ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਲੱਗੀ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੋਗਾ ‘ਚ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸੁੱਚਾ ਸਿੰਘ ਛੋਟੇਪੁਰ, ਧਰਮਵੀਰ ਗਾਂਧੀ ਤੇ ਸੁਖਪਾਲ ਸਿੰਘ ਖਹਿਰਾ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚੀਮਾ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਆਪ’ ਆਪਣੇ ਦਮ ‘ਤੇ ਲੜੇਗੀ ਤੇ ਕਾਂਗਰਸ ਨਾਲ ਕਿਸੇ ਪ੍ਰਕਾਰ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੀਆਂ ਰੈਲੀਆਂ ਵਿਚ ਵਧਦੀ ਭੀੜ ਵੀ ਪਾਰਟੀ ਲਈ ਸਿਰਦਰਦੀ ਬਣੀ ਹੋਈ ਹੈ। ਪਿਛਲੇ ਦਿਨੀਂ ਨਵੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਦੀ ਮੀਟਿੰਗ ਕੇਜਰੀਵਾਲ ਨਾਲ ਹੋਈ ਸੀ। ਮੀਟਿੰਗ ਵਿਚ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿਚ ਵਾਪਸ ਲਿਆਉਣ ਦੀ ਮੰਗ ਵੀ ਉਠੀ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …