ਅਕਾਲੀ-ਭਾਜਪਾ ਸਰਕਾਰ ਵਲੋਂ ਦਰਜ ਕੀਤੇ ਝੂਠੇ ਕੇਸਾਂ ਦੀ ਹੋਈ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਈ ਝੂਠੇ ਕੇਸ ਦਰਜ ਹੋਏ ਸਨ। ਇਨ੍ਹਾਂ ਕੇਸਾਂ ਦੀ ਜਾਂਚ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਸੌਂਪੀ ਸੀ। ਅੱਜ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਆਪਣੀ ਦਸਵੀਂ ਅਤੇ ਅੰਤਰਿਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਕਮਿਸ਼ਨ ਨੇ 4443 ਸ਼ਿਕਾਇਤਾਂ ਵਿੱਚੋਂ 1768 ਨੂੰ ਨਿਪਟਾ ਕੇ ਬੰਦ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਉਕਤ 4443 ਸ਼ਿਕਾਇਤਾਂ ਵਿੱਚੋਂ 355 ਕੇਸ ਬਦਲੇ ਦੀ ਭਾਵਨਾ ਦੇ ਪਾਏ ਗਏ ਹਨ। ਧਿਆਨ ਰਹੇ ਕਿ 7 ਕੇਸਾਂ ਵਿੱਚ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਕਾਲੀ?ਭਾਜਪਾ ਸਰਕਾਰ ਦੌਰਾਨ ਬਦਲੇ ਦੀ ਭਾਵਨਾ ਨਾਲ ਪਰਚੇ ਦਰਜ ਕੀਤੇ ਸਨ ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਹ ਵੀ ਜ਼ਿਕਰਯੋਗ ਹੈ ਕਿ ਸਭ ਤੋਂ ਵੱਧ ਐਫਆਈਆਰ ਲੁਧਿਆਣਾ ਜ਼ਿਲ੍ਹੇ ਵਿੱਚ, ਉਸ ਤੋਂ ਬਾਅਦ ਤਰਨਤਾਰਨ, ਫਿਰ ਫਿਰੋਜ਼ਪੁਰ ਤੇ ਫਿਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੱਦ ਕੀਤੀਆਂ ਗਈਆਂ ਹਨ।
Check Also
ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ
ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …