ਕਿਹਾ – ਇੱਕ ਸਾਲ ਤੋਂ ਪਹਿਲਾਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਬਣੇਗੀ ਅਤਿ ਆਧੁਨਿਕ ਯਾਦਗਾਰ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਹਿੱਸਾ ਲੈ ਕੇ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਫ਼ੌਜੀਆਂ ਨੂੰ ਫਿਰੋਜ਼ਪੁਰ ‘ਚ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਅੱਜ ਸਾਰਾਗੜ੍ਹੀ ਦੀ ਇਤਿਹਾਸ ਜੰਗ ਨੂੰ 121 ਸਾਲ ਹੋ ਗਏ ਹਨ। ਇਸ ਮੌਕੇ ਕੈਪਟਨ ਨੇ ਕਿਹਾ ਕਿ ਅਗਲੇ ਸਾਲ ਅਤਿ ਆਧੁਨਿਕ ਸਾਰਾਗੜ੍ਹੀ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਅਤਿ ਆਧੁਨਿਕ ਯਾਦਗਾਰ ਦੇ ਮਾਡਲ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸੱਤਵੀਂ ਇਨਫੈਂਟਰੀ ਡਿਵੀਜ਼ਨ ਦੇ ਮੇਜਰ ਜਨਰਲ ਜੇ ਐੱਸ ਸੰਧੂ ਦੀ ਅਗਵਾਈ ਵਿਚ ਸਾਰਾਗੜ੍ਹੀ ਯਾਦਗਾਰ ਪ੍ਰਬੰਧਕ ਕਮੇਟੀ ਇਸ ਯਾਦਗਾਰ ਦੇ ਸਮੁੱਚੇ ਨਿਰਮਾਣ ਕਾਰਜਾਂ ਨੂੰ ਦੇਖੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …