ਅਰੋੜਾ ਨੇ 30 ਸਤੰਬਰ ਨੂੰ ਹੋਣਾ ਸੀ ਸੇਵਾ ਮੁਕਤ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਪੰਜਾਬ ਦੇ ਡੀਜੀਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ 3 ਮਹੀਨਿਆਂ ਲਈ ਵਧਾ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਸਤੰਬਰ ਮਹੀਨੇ ਦੀ 30 ਤਰੀਕ ਨੂੰ ਖਤਮ ਹੋ ਰਿਹਾ ਸੀ। ਅਰੋੜਾ ਦੇ ਕਾਰਜਕਾਲ ਨੂੰ ਲੈ ਕੇ ਕਈ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨਾਲ ਗੱਲ ਕੀਤੀ ਸੀ। ਹਾਲਾਂਕਿ ਇਸ ਨੋਟੀਫਿਕੇਸ਼ਨ ਨਾਲ ਅਰੋੜਾ ਦੀ ਥਾਂ ਲੈਣ ਵਾਲੇ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਨਿਰਾਸ਼ਾ ਹੋਈ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …