ਬਾਦਲਾਂ ‘ਤੇ ਕੀਤੇ ਤਿੱਖੇ ਸਿਆਸੀ ਹਮਲੇ
ਗੁਰਦਾਸਪੁਰ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ‘ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਇਹ ਸਵਾਲ ਕੈਪਟਨ ਦੀ ਵਜ਼ਾਰਤ ਵਿਚ ਸ਼ਾਮਲ ਮੰਤਰੀ ਹੀ ਚੁੱਕ ਰਹੇ ਹਨ। ਗੁਰਦਾਸਪੁਰ ‘ਚ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਐਸਆਈਟੀ ਨੂੰ ਜਾਂਚ ਕਰਨ ਲਈ ਮਿਥਿਆ ਸਮਾਂ ਹੀ ਮਿਲਣਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਜ਼ਾ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਿਖੇ ਪੱਤਰ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਨ। ਨਵਜੋਤ ਸਿੱਧੂ ਨੇ ਬਾਦਲ ਪਰਿਵਾਰ ‘ਤੇ ਤਿੱਖੇ ਸਿਆਸੀ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਇੰਨੇ ਦਿਨ ਸਾਬਕਾ ਮੁੱਖ ਮੰਤਰੀ ਆਪਣੇ ਆਪ ਨੂੰ ਬਿਮਾਰ ਦੱਸ ਕੇ ਲੁਕ ਰਹੇ ਸਨ ਤੇ ਜੇਕਰ ਬਾਹਰ ਆਏ ਤਾਂ ਉਨ੍ਹਾਂ ਪੰਜਾਬ ਵਿੱਚ ਮਾਹੌਲ ਖ਼ਰਾਬ ਹੋਣ ਦਾ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ।ઠ ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਉਮਰ ਲੰਬੀ ਹੋਵੇ ਤਾਂ ਕਿ ਉਹ ਜਿਊਂਦੇ ਜੀਅ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਲਣ ਵਾਲੀ ਸਜ਼ਾ ਨੂੰ ਦੇਖ ਸਕਣ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …