ਸੁਪਰੀਮ ਕੋਰਟ ਮਾਮਲੇ ‘ਤੇ ਕਰੇਗਾ ਮੁੜ ਵਿਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼
1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰਦਿਆਂ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।ઠ ਇਸ ਸਬੰਧੀ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਹੁਕਮ ਜਸਟਿਸ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਵਲੋਂ ਜਾਰੀ ਕੀਤੇ ਗਏ ਹਨ। ਧਿਆਨ ਰਹੇ ਕਿ 30 ਸਾਲ ਪੁਰਾਣੇ ਪਟਿਆਲਾ ਰੋਡ ਰੇਜ ਮਾਮਲੇ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਗੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਸੀ ਅਤੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਜੇ. ਚੇਲਾਮੇਸ਼ਵਰ ਅਤੇ ਸੰਜੇ ਕਿਸ਼ਨ ‘ਤੇ ਆਧਾਰਿਤ ਬੈਂਚ ਨੇ 15 ਮਈ ਨੂੰ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਸਿੱਧੂ ਨੂੰ ਬਰੀ ਕਰ ਦਿੱਤਾ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …