ਕੁਲਸੂਮ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਜਾਤੀ ਉਮਰਾ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਇਸਮਲਾਬਾਦ : ਪਾਕਿ ‘ਚ ਪੰਜਾਬ ਸੂਬੇ ਦੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਤੇ ਜਵਾਈ ਮੁਹੰਮਦ ਸਫਦਰ ਦੀ ਪੈਰੋਲ ਤਿੰਨ ਦਿਨ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਦਾ ਲੰਘੇ ਕੱਲ੍ਹ ਲੰਡਨ ਵਿਚ ਦੇਹਾਂਤ ਹੋ ਗਿਆ ਸੀ। ਕੁਲਸੂਮ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਜਾਤੀ ਉਮਰਾ ਵਿੱਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਨਵਾਜ਼ ਸ਼ਰੀਫ, ਮਰੀਅਮ ਤੇ ਮੁਹੰਮਦ ਸਫਦਰ ਨੂੰ ਕੁਲਸੁਮ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਤਿੰਨਾਂ ਦਿਨਾਂ ਦੀ ਪੈਰੋਲ ‘ਤੇ ਆਦਿਆਲਾ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ।
Check Also
ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ
ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ …