ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਤਿੰਨ ਦਿਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੋਨ ‘ਤੇ ਹੀ ਤਲਬ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੇ ਸਨਮੁੱਖ ਹੋ ਕੇ ਭੂੰਦੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਬੋਹਰ ਰੈਲੀ ਵਿਚ ‘ਬਾਦਸ਼ਾਹ ਦਰਵੇਸ਼’ ਆਖੇ ਜਾਣ ‘ਤੇ ਮੁਆਫ਼ੀ ਮੰਗੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …