6.9 C
Toronto
Friday, November 7, 2025
spot_img
Homeਪੰਜਾਬਫੂਲਕਾ ਨੇ ਵੀ ਅਸਤੀਫਾ ਦੇਣ ਦੇ ਫੈਸਲੇ ਨੂੰ 20 ਸਤੰਬਰ ਤੱਕ ਟਾਲਿਆ

ਫੂਲਕਾ ਨੇ ਵੀ ਅਸਤੀਫਾ ਦੇਣ ਦੇ ਫੈਸਲੇ ਨੂੰ 20 ਸਤੰਬਰ ਤੱਕ ਟਾਲਿਆ

ਕਿਹਾ-ਪੰਜਾਬ ਸਰਕਾਰ ਦੀ ਨਲਾਇਕੀ ਕਰਕੇ ਬੇਅਦਬੀ ਮਾਮਲਿਆਂ ਸਬੰਧੀ ਫੈਸਲਾ ਲਟਕਿਆ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਪੁਲਿਸ ਅਫਸਰਾਂ ਖਿਲਾਫ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ‘ਆਪ’ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਆਪਣੇ ਅਸਤੀਫੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਫੂਲਕਾ ਨੇ ਦੱਸਿਆ ਕਿ ਹੁਣ ਉਹ 20 ਸਤੰਬਰ ਤੋਂ ਬਾਅਦ ਹੀ ਅਗਲੀ ਰਣਨੀਤੀ ਬਾਰੇ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਇਹ ਮਸਲਾ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਹਾਈਕੋਰਟ ਵਿੱਚ ਜਾਣ ਕਰਕੇ ਇਸ ‘ਤੇ ਅਜੇ ਕੋਈ ਕਾਰਵਾਈ ਨਹੀਂ ਹੋ ਸਕਦੀ।

RELATED ARTICLES
POPULAR POSTS