13 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਠਾਕਰੀ ਵਿਚ ਅੱਜ ਸਵੇਰੇ ਇਕ ਮਿੰਨੀ ਬੱਸ ਚਨਾਬ ਦਰਿਆ ਵਿਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਵਿਚ 30 ਵਿਅਕਤੀ ਸਫਰ ਕਰ ਰਹੇ ਸਨ। ਗੰਭੀਰ ਰੂਪ ਵਿਚ ਜ਼ਖ਼ਮੀ 8 ਵਿਅਕਤੀਆਂ ਨੂੰ ਜੰਮੂ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਹ ਮੰਦਭਾਗੀ ਬੱਸ ਕਿਸ਼ਤਵਾੜ ਤੋਂ ਕੇਸ਼ਵਨ ਜਾ ਰਹੀ ਸੀ। ਪ੍ਰਸ਼ਾਸਨ ਨੇ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਯਾਦ ਰਹੇ ਕਿ ਇਕ ਮਹੀਨੇ ਵਿਚ ਇਹ ਤੀਜਾ ਵੱਡਾ ਸੜਕ ਹਾਦਸਾ ਹੈ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …