22.6 C
Toronto
Saturday, September 12, 2026
spot_img
Homeਪੰਜਾਬਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤਪਰਖ ਕਾਲ ਦੌਰਾਨ ਵੀ ਮਿਲੇਗੀ ਪੂਰੀ ਤਨਖਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ਪਰਖ ਕਾਲ ਵਿਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਸਿੱਧੇ ਤੌਰ ‘ਤੇ ਕਿਹਾ ਜਾਵੇ ਤਾਂ ਹਾਈਕੋਰਟ ਦੇ ਹੁਕਮ ਲਾਗੂ ਹੋਣ ਤੋਂ ਬਾਅਦ ਪਰਖ ਕਾਲ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਵੀ ਮਿਲੇਗੀ ਅਤੇ ਇਸ ਪੀਰੀਅਡ ਨੂੰ ਤਜ਼ਰਬੇ ਵਿਚ ਵੀ ਬਕਾਇਦਾ ਸ਼ਾਮਲ ਕੀਤਾ ਜਾਵੇਗਾ।ઠਧਿਆਨ ਰਹੇ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਨਿਯੁਕਤੀ ਪੱਤਰ ਵਿਚ ਵੀ ਮੁੱਢਲੀ ਤਨਖਾਹ ‘ਤੇ 3 ਸਾਲਾਂ ਤੱਕ ਕੰਮ ਕਰਨ ਦੀ ਸ਼ਰਤ ਲਾਈ ਹੋਈ ਸੀ, ਜੋ ਕਿ ਹੁਣ ਖਤਮ ਹੋ ਗਈ ਹੈ। ਇਸ ਨਾਲ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਸਰਕਾਰ ਵਲੋਂ ਪਹਿਲਾਂ ਹੀ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾਇਆ ਜਾ ਰਿਹਾ ਹੈ।

RELATED ARTICLES
POPULAR POSTS