ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ ਵਿਚ ਯਾਤਰੀਆਂ ਨੂੰ ਦਿੱਤੀ ਜਾਂਦੀ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਰੇਲਵੇ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਲੇਬਲ ਤੁਰੰਤ ਹਟਾਉਣ ਲਈ ਕਿਹਾ ਹੈ।
ਇਸ ਸਬੰਧੀ ਜਾਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਤਾਬਦੀ ਐਕਸਪ੍ਰੈੱਸ ਵਿਚ ਪਾਣੀ ਦੀਆਂ ਬੋਤਲਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਰੇਲਵੇ ਵਿਭਾਗ ਨੇ ਇਸ ਸਬੰਧੀ ਆਪਣੀ ਗਲਤੀ ਵੀ ਮੰਨੀ ਸੀ।
Home / ਪੰਜਾਬ / ਹੁਣ ਰੇਲ ਗੱਡੀਆਂ ‘ਚ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਆਇਆ ਸਾਹਮਣੇ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …