ਪ੍ਰਸ਼ਾਸਨ ਨੇ ਟਕਰਾਅ ਦੇ ਡਰੋਂ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸਿਤਾਰੇ ਅੱਜ ਕੱਲ੍ਹ ਕੁਝ ਜ਼ਿਆਦਾ ਹੀ ਧੁੰਦਲੇ ਹੁੰਦੇ ਜਾ ਰਹੇ ਹਨ। ਬੇਅਦਬੀ ਮਾਮਲਿਆਂ ਵਿਚ ਘਿਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਦੁੱਧ ਧੋਤਾ ਸਾਬਤ ਕਰਨ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ਬਹਿਸ ਵਿਚੋਂ ਭੱਜਣਾ ਅਕਾਲੀ ਦਲ ਨੂੰ ਬਹੁਤ ਮਹਿੰਗਾ ਪਿਆ। ਹੁਣ ਅਕਾਲੀ ਦਲ ਨੇ 16 ਸਤੰਬਰ ਨੂੰ ਫਰੀਦਕੋਟ ਵਿਚ ‘ਪੋਲ੍ਹ ਖੋਲ’ ਰੈਲੀ ਕਰਨੀ ਸੀ, ਜਿਸ ‘ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਜਿਹੇ ਮਾਹੌਲ ਦੇ ਚੱਲਦਿਆਂ ਟਕਰਾਅ ਹੋਣ ਦੇ ਅਸਾਰ ਵਧ ਜਾਂਦੇ ਹਨ। ਇਸ ਤੋਂ ਪਹਿਲਾਂ ਇਹ ਰੈਲੀ ਬਰਗਾੜੀ ਵਿਚ ਹੋਣੀ ਸੀ ਅਤੇ ਉਥੇ ਪਹਿਲਾਂ ਹੀ ਪੰਜ ਪਿਆਰਿਆਂ ਵਲੋਂ ਥਾਪੇ ਜਥੇਦਾਰਾਂ ਦੀ ਅਗਵਾਈ ਵਿਚ ਮੋਰਚਾ ਲੱਗਾ ਹੋਇਆ ਹੈ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਰੈਲੀ ਫਰੀਦਕੋਟ ਵਿਚ ਰੱਖੀ ਸੀ।
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …