ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾਮ ਇਕ ਮੰਗ ਪੱਤਰ ਦਿੱਤਾ ਹੈ। ਹਾਲਾਂਕਿ ਜਥੇਦਾਰ ਖੁਦ ਹਾਜ਼ਰ ਨਹੀਂ ਸਨ, ਪਰ ਸਿੱਧੂ ਨੇ ਬੰਦ ਲਿਫਾਫੇ ਵਿਚ ਇਹ ਚਿੱਠੀ ਜਥੇਦਾਰ ਲਈ ਸਕੱਤਰੇਤ ਦੇ ਅਮਲੇ ਨੂੰ ਸੌਂਪ ਦਿੱਤੀ। ਚਿੱਠੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਸਬੰਧੀ ਘਟਨਾਵਾਂ ਕਾਰਨ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਸਿੱਧੂ ਨੇ ਕਿਹਾ ਇਨ੍ਹਾਂ ਘਟਨਾਵਾਂ ਨੂੰ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਨਹੀਂ ਭੁਲਾ ਸਕੇਗੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …