ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਦੇਸ਼ ਦੇ ਸਭ ਤੋਂ ਵੱਡੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੋਹਲੀ ਦੇ ਨਾਂ ਦੀ 2016 ਵਿੱਚ ਵੀ ਸਿਫਾਰਸ਼ ਕੀਤੀ ਗਈ ਸੀ ਪਰ ਉਸ ਸਮੇਂ ਚੋਣ ਕਮੇਟੀ ਵਿੱਚ ਉਸ ਦੇ ਨਾਂ ‘ਤੇ ਸਹਿਮਤੀ ਨਹੀਂ ਬਣੀ ਸੀ। ਇਸ ਸਾਲ ਵੀ ਬੋਰਡ ਨੇ ਕੋਹਲੀ ਦਾ ਨਾਂ ਖੇਡ ਮੰਤਰਾਲੇ ਨੂੰ ਭੇਜਿਆ ਹੈ। ਕੋਹਲੀ ਫਿਲਹਾਲ ਆਈਸੀਸੀ ਟੈਸਟ ਰੈਂਕਿੰਗ ਵਿੱਚ ਮੋਹਰੀ ਬੱਲੇਬਾਜ਼ ਹੈ ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਇਸੇ ਤਰ੍ਹਾਂ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ 48 ਕਿੱਲੋ ਵਰਗ ਵਿੱਚ ਸੋਨ ਤਗਮਾ ਜਿੱਤਣ ਵਾਲੀ ਮੀਰਾਬਾਈ ਚਾਨੂ ਨੂੰ ਵੀ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …