24.8 C
Toronto
Wednesday, September 17, 2025
spot_img
Homeਪੰਜਾਬਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ 'ਚ ਮੁੜ ਲਿਆਉਣ ਲਈ ਕੋਸ਼ਿਸ਼ਾਂ...

ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ‘ਚ ਮੁੜ ਲਿਆਉਣ ਲਈ ਕੋਸ਼ਿਸ਼ਾਂ ਤੇਜ਼

‘ਆਪ’ ਦੇ ਸੀਨੀਅਰ ਆਗੂਆਂ ਨੇ ਛੋਟੇਪੁਰ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਮੁੜ ਇਕੱਠਾ ਕਰਨ ਲਈ ਅਰਵਿੰਦ ਕੇਜਰੀਵਾਲ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਕੇਜਰੀਵਾਲ ਦੇ ਕਹਿਣ ‘ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਕੁੱਝ ਆਗੂਆਂ ਨੇ ਸੁੱਚਾ ਸਿੰਘ ਛੋਟੇਪੁਰ ਨਾਲ ਮੀਟਿੰਗ ਕੀਤੀ ਹੈ। ਇਹ ਮੁਲਾਕਾਤ ਸੁੱਚਾ ਸਿੰਘ ਛੋਟੇਪੁਰ ਦੀ ਮੁਹਾਲੀ ਵਿਚਲੀ ਰਿਹਾਇਸ਼ ‘ਤੇ ਹੋਈ ਹੈ। ਧਿਆਨ ਰਹੇ ਕਿ ਛੋਟੇਪੁਰ ਵਿਰੁੱਧ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਿਕਟਾਂ ਦੀ ਖਰੀਦੋ-ਫਰੋਖ਼ਤ ਦਾ ਇਲਜ਼ਾਮ ਲਾ ਕੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਉਸ ਤੋਂ ਬਾਅਦ ਛੋਟੇਪੁਰ ਨੇ ‘ਆਪਣਾ ਪੰਜਾਬ ਪਾਰਟੀ’ ਨਾਂ ਦੀ ਵੱਖਰੀ ਪਾਰਟੀ ਵੀ ਬਣਾ ਲਈ ਸੀ। ਉਧਰ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਰਟੀ ਗੰਭੀਰ ਸੰਕਟ ਵਿੱਚ ਆ ਗਈ। ਪਾਰਟੀ ਵਿੱਚ ਉਠ ਰਹੀਆਂ ਵਿਰੋਧੀ ਸੁਰਾਂ ਨੂੰ ਦੇਖਦਿਆਂ ਕੇਜਰੀਵਾਲ ਨੇ ਹੁਣ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS