19.6 C
Toronto
Saturday, October 18, 2025
spot_img
Homeਭਾਰਤਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ...

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

ਸਿੱਧੂ ਨੇ ਕਿਹਾ, ਜਲਦ ਹੀ ਉਮੀਦ ਹਕੀਕਤ ਵਿਚ ਬਦਲੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਲਈ ਪਾਕਿਸਤਾਨ ਵੀ ਸਹਿਮਤੀ ਦੇ ਚੁੱਕਾ ਹੈ ਅਤੇ ਜਲਦ ਹੀ ਇਹ ਉਮੀਦ ਹਕੀਕਤ ਵਿਚ ਬਦਲ ਜਾਵੇਗੀ।ઠ
ਸਿੱਧੂ ਨੇ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਵਿਚ ਉਨ੍ਹਾਂ ਭਾਰਤ ਸਰਕਾਰ ਵਲੋਂ ਪਾਕਿ ਸਰਕਾਰ ਨਾਲ ਇਸ ਬਾਬਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ ਸਿੱਖ ਧਰਮ ਹੀ ਹਨੀਂ ਸਗੋਂ ਪੂਰੀ ਮਨੁੱਖਤਾ ਦਾ ਰਹਿਬਰ ਸਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਚ ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਸਰ ਕੀਤੇ ਸਨ। ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਜਾਵੇ ਤਾਂ ਜੋ ਸਮੁੱਚੀ ਸੰਗਤ ਗੁਰੂ ਸਾਹਿਬ ਦੇ ਜਨਮ ਦਿਹਾੜੇ ‘ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ।

RELATED ARTICLES
POPULAR POSTS