1487 ‘ਚ ਹੋਇਆ ਸੀ ਗੁਰੂ ਸਾਹਿਬ ਦਾ ਵਿਆਹ
ਬਟਾਲਾ/ਬਿਊਰੋ ਨਿਊਜ਼
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਸਾਲਾਨਾ ਜੋੜ ਮੇਲਾ ਬਟਾਲਾ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਸਾਹਿਬ ਜੀ ਦਾ ਵਿਆਹ 1487 ਵਿਚ ਹੋਇਆ ਸੀ। ਵਿਆਹ ਪੁਰਬ ਦੀਆਂ ਖੁਸ਼ੀਆਂ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਸਮੁੱਚੇ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਅਰਾ ਸ੍ਰੀ ਡੇਹਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਦੇਰ ਸ਼ਾਮ ਆਰੰਭਿਕ ਸਥਾਨ ‘ਤੇ ਸੰਪੂਰਨਤਾ ਹੋਈ। ਸਾਰਾ ਦਿਨ ਅੰਮ੍ਰਿਤਮਈ ਬਾਣੀ ਤੇ ਗੁਰੂ ਕੇ ਲੰਗਰਾਂ ਦਾ ਪ੍ਰਵਾਹ ਅਤੁੱਟ ਵਰਤਿਆ। ਪੁਲਿਸ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦੇ ਸਵਾਗਤ ਵਿਚ ਸਲਾਮੀ ਵੀ ਦਿੱਤੀ ਗਈ।
Check Also
ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ
ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ …