Home / ਭਾਰਤ / ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ, ਸਿਸੋਦੀਆ ਤੇ 11 ਹੋਰ ਵਿਧਾਇਕਾਂ ਨੂੰ ਅਦਾਲਤ ਨੇ ਜਾਰੀ ਕੀਤਾ ਸੰਮਨ

ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ, ਸਿਸੋਦੀਆ ਤੇ 11 ਹੋਰ ਵਿਧਾਇਕਾਂ ਨੂੰ ਅਦਾਲਤ ਨੇ ਜਾਰੀ ਕੀਤਾ ਸੰਮਨ

25 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਇਕ ਅਦਾਲਤ ਨੇ ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 11 ਹੋਰ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ 25 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।ઠਦਿੱਲੀ ਪੁਲਿਸ ਨੇ ਮੁੱਖ ਸੱਕਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਦੇ ਮਾਮਲੇ ਵਿਚ ਆਈ.ਪੀ.ਐੱਸ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਫਾਈਲ ਕੀਤੀ। ਧਿਆਨ ਰਹੇ ਕਿ 19 ਫਰਵਰੀ ਦੀ ਰਾਤ ਅੰਸ਼ੂ ਪ੍ਰਕਾਸ਼ ਮੁੱਖ ਮੰਤਰੀ ਦੇ ਘਰ ਇਕ ਮੀਟਿੰਗ ਵਿਚ ਸ਼ਾਮਲ ਹੋਣ ਆਏ ਸੀ। ਉਦੋਂ ਕਿਸੇ ਗੱਲ ਨੂੰ ਲੈ ਕੇ ਆਪ ਵਿਧਾਇਕਾਂ ਨੇ ਮੁੱਖ ਸਕੱਤਰ ‘ਤੇ ਹਮਲਾ ਕਰ ਦਿੱਤਾ ਜਿਸ ਨਾਲ ਉਨ੍ਹਾਂ ਨੂੰ ਸੱਟ ਵੀ ਲੱਗ ਗਈ ਸੀ।

Check Also

ਕਰਨਾਟਕ ਵਿਧਾਨ ਸਭਾ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ

ਮਲਿਕਾ ਅਰਜੁਨ ਖੜਗੇ ਦੇ ਪੁੱਤਰ ਨੂੰ ਵੀ ਮਿਲੀ ਟਿਕਟ ਬੇਂਗਲੁਰੁ/ਬਿਊਰੋ ਨਿਊਜ਼ : 224 ਸੀਟਾਂ ਵਾਲੀ …