-10.4 C
Toronto
Friday, January 30, 2026
spot_img
Homeਪੰਜਾਬਅਕਾਲੀ-ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਅਕਾਲੀ-ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਪੰਚਾਇਤੀ ਚੋਣਾਂ ‘ਚ ਹੋ ਰਹੀ ਧੱਕੇਸ਼ਾਹੀ ਖਿਲਾਫ ਮੰਗ ਪੱਤਰ ਸੌਂਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ-ਭਾਜਪਾ ਦੇ ਇਕ ਵਫਦ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫਦ ਵਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਚੋਣਾਂ ਵਿਚ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਪੰਜਾਬ ਵਿਚੋਂ ਕੈਪਟਨ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੇ ਗਰਮ ਖਿਆਲੀਆਂ ਦੀ ਮਿਲੀ-ਭੁਗਤ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸਮ ਖਾਧੀ ਸੀ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਬਣਾ ਕੇ ਰੱਖਣਗੇ ਪਰ ਹੁਣ ਹਾਲਾਤ 25 ਸਾਲ ਪਹਿਲਾਂ ਵਰਗੇ ਹੋ ਗਏ ਹਨ। ਇਸ ਮੌਕੇ ਸੁਖਬੀਰ ਬਾਦਲ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ। ਸ਼ਵੇਤ ਮਲਿਕ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਪੰਜਾਬ ਵਿਚੋਂ ਭਜਾ ਕੇ ਰਹਿਣਗੇ।

RELATED ARTICLES
POPULAR POSTS