ਮੁੱਖ ਮੁਕਾਬਲਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਭਲਕੇ 19 ਸਤੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਵੋਟਾਂ ਸਵੇਰੇ 8 ਵਜੇ ਪੈਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਸ਼ਾਮ 4 ਵਜੇ ਤੱਕ ਪੈਣਗੀਆਂ। ਇਨ੍ਹਾਂ ਵੋਟਾਂ ਦੇ ਨਤੀਜੇ 22 ਸਤੰਬਰ ਦਿਨ ਸ਼ਨੀਵਾਰ ਨੂੰ ਆਉਣਗੇ। ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੀ ਦੱਸਿਆ ਜਾ ਰਿਹਾ ਹੈ ਅਤੇ ਦੋਵੇਂ ਪਾਰਟੀਆਂ ਹੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਵਿਚ ਕੁੱਲ 1,27,87,395 ਵੋਟਰ ਹਨ, ਜਿਨ੍ਹਾਂ ਵਿਚੋਂ 66,88,245 ਪੁਰਸ਼ ਵੋਟਰ ਹਨ, ਜਦੋਂ ਕਿ 60,99,245 ਔਰਤ ਵੋਟਰ ਹਨ। ਇਸਦੇ ਇਲਾਵਾ ਇਸ ਵਾਰ 97 ਕਿੰਨਰ ਵੋਟਰ ਵੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਧਿਆਨ ਰਹੇ ਕਿ ਚੋਣਾਂ ਤੋਂ ਪਹਿਲਾਂ ਹੀ 402 ਉਮੀਦਵਾਰ ਬਿਨਾ ਮੁਕਾਬਲਾ ਹੀ ਚੁਣੇ ਜਾ ਚੁੱਕੇ ਹਨ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …