Breaking News
Home / ਪੰਜਾਬ / ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ‘ਚ ਸੱਦੀ ਆਲ ਪਾਰਟੀ ਮੀਟਿੰਗ

ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ‘ਚ ਸੱਦੀ ਆਲ ਪਾਰਟੀ ਮੀਟਿੰਗ

ਕਿਹਾ, ਕਾਂਗਰਸ ਅਤੇ ਅਕਾਲੀ ਦਲ ਆਪਸ ਵਿਚ ਘਿਓ ਖਿਚੜੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਆਲ ਪਾਰਟੀ ਦੀ ਇੱਕ ਮੀਟਿੰਗ ਆਉਣ ਵਾਲੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਮੌਜੂਦ ਸਨ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਲੰਬੀ ਵਿਖੇ ਪਾਰਟੀ ਦੀ ਰੈਲੀ ਸੱਦਣ ਦੀ ਲੋੜ ਨਹੀਂ, ਬਲਕਿ ਬੇਅਦਬੀ ਮਾਮਲੇ ਵਿਚ ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਕਰਨੀ ਬਣਦੀ ਹੈ, ਉਹ ਕਰਨ ਦੀ ਲੋੜ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿਚ ਮਿਲੇ ਹੋਏ ਹਨ। ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਨ੍ਹਾਂ ਗੱਲਾਂ ਨੂੰ ਛੱਡ ਕੇ ਉਹ ਪੰਜਾਬ ਦੇ ਮਸਲਿਆਂ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ 21 ਸਤੰਬਰ ਨੂੰ ਸੱਦੀ ਬੈਠਕ ਵਿਚ ਤਕਰੀਬਨ ਪੰਜਾਹ ਦੇ ਕਰੀਬ ਸੰਸਥਾਵਾਂ ਅਤੇ ਵਿਅਕਤੀਗਤ ਲੋਕਾਂ ਨੂੰ ਸੱਦਿਆ ਜਾ ਰਿਹਾ ਹੈ ਪਰ ਅਕਾਲੀ ਦਲ ਨੂੰ ਇਸ ਮੀਟਿੰਗ ਤੋਂ ਬਾਹਰ ਹੀ ਰੱਖਿਆ ਜਾਵੇਗਾ।

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …