ਸਿੱਧੂ ਦੇ ਆਈ. ਐੱਸ. ਆਈ. ਨਾਲ ਹਨ ਗੂੜ੍ਹੇ ਸਬੰਧ : ਸੁਖਬੀਰ ਬਾਦਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿੱਧੂ ਦੇ ਆਈ. ਐੱਸ. ਆਈ. ਅਤੇ ਪਾਕਿਸਤਾਨ ਨਾਲ ਗੂੜ੍ਹੇ ਸਬੰਧ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਦੀਆਂ ਫੋਨ ਕਾਲਾਂ ਦੇ ਵੇਰਵਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਦੁਸ਼ਮਣ ਦੇਸ਼ ਨਾਲ ਦੋਸਤੀ ਨਿਭਾਉਣ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲਿਆ। ਇਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧੂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਧੂ ਦਾ ਝੂਠ ਬੇਨਕਾਬ ਹੋ ਚੁੱਕਾ ਹੈ ਕਿਉਂਕਿ ਭਾਰਤ ਦੇ ਵਿਦੇਸ਼ ਰਾਜ ਮੰਤਰੀ ਜਨਰਲ ਵੀਕੇ ਸਿੰਘ ਕਹਿ ਚੁੱਕੇ ਹਨ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਾਡੇ ਕੋਲ ਕੋਈ ਤਜਵੀਜ਼ ਨਹੀਂ ਪਹੁੰਚੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …