ਪਾਕਿਸਤਾਨ ਹਾਈਕੋਰਟ ਨੇ ਸਜ਼ਾ ‘ਤੇ ਲਾਈ ਰੋਕ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਪਹਿਲਾਂ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਧੀ-ਜਵਾਈ ਨੂੰ ਜੇਲ੍ਹ ਵਿਚ ਭੇਜਿਆ ਗਿਆ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਨਵਾਜ਼ ਸ਼ਰੀਫ ਦੀ ਪਤਨੀ ਕੁਲਸੂਮ ਦਾ ਲੰਡਨ ਵਿਚ ਦੇਹਾਂਤ ਹੋ ਗਿਆ ਸੀ। ਕੁਲਸੂਮ ਦੀਆਂ ਪਾਕਿਸਤਾਨ ਵਿਚ ਹੋਈਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸ਼ਰੀਫ ਨੂੰ ਤਿੰਨ ਦਿਨਾਂ ਲਈ ਪੈਰੋਲ ‘ਤੇ ਰਿਹਾਅ ਵੀ ਕੀਤਾ ਗਿਆ ਸੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …