ਦੁਵੱਲੇ ਹਿੱਤਾਂ ਅਤੇ ਇਮੀਗ੍ਰੇਸ਼ਨ ਮਾਮਲਿਆਂ ਸਬੰਧੀ ਹੋਈ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮਿਲੇ। ਜੇਸਨ ਕੈਨੀ ਅਤੇ ਕੈਪਟਨ ਅਮਰਿੰਦਰ ਨੇ ਦੁਵੱਲੇ ਹਿੱਤਾਂ, ਫਸਲੀ ਵਿਭਿੰਨਤਾ, ਪਾਣੀ ਅਤੇ ਇਮੀਗ੍ਰੇਸ਼ਨ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਕੈਨੀ ਦੇ ਨਾਲ ਅਲਬਰਟਾ ਅਸੈਂਬਲੀ ਦੇ ਮੈਂਬਰ ਪ੍ਰਸਾਦ ਪਾਂਡਾ ਅਤੇ ਡੇਵਿਨ ਦਰਿਸ਼ੇਨ ਵੀ ਸਨ। ਉਨ੍ਹਾਂ ਨੇ ਕੈਨੇਡਾ ਦੇ ਸਮੁੱਚੇ ਵਿਕਾਸ ਵਿੱਚ ਪੰਜਾਬੀਆਂ ਦੇ ਯੋਗਦਾਨ ਦੀ ਸਰਾਹਣਾ ਕੀਤੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …