ਤਿੰਨ ਤਲਾਕ ‘ਤੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਤੋਂ ਅਜ਼ਾਦ ਕਰਨ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਮੋਦੀ ਕੈਬਨਿਟ ਨੇ ਤਿੰਨ ਤਲਾਕ ਨਾਲ ਸਬੰਧਿਤ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਤਿੰਨ ਤਲਾਕ ਬਿੱਲ ਪਿਛਲੇ 2 ਸੈਸ਼ਨਾਂ ਤੋਂ ਰਾਜ ਸਭਾ ਵਿਚ ਪਾਸ ਨਹੀਂ ਹੋ ਸਕਿਆ ਸੀ। ਇਹ ਆਰਡੀਨੈਂਸ 6 ਮਹੀਨੇ ਤੱਕ ਲਾਗੂ ਰਹੇਗਾ, ਜਿਸ ਦੇ ਬਾਅਦ ਸਰਕਾਰ ਨੂੰ ਮੁੜ ਇਸ ਨੂੰ ਬਿੱਲ ਦੇ ਤੌਰ ‘ਤੇ ਪਾਸ ਕਰਵਾਉਣ ਲਈ ਸੰਸਦ ਵਿਚ ਪੇਸ਼ ਕਰਨਾ ਹੋਵੇਗਾ। ਤਿੰਨ ਤਲਾਕ ਦੇ ਮੁੱਦੇ ‘ਤੇ ਮੋਦੀ ਸਰਕਾਰ ਘਿਰੀ ਰਹੀ ਹੈ। ਇਸ ਲਈ ਸਰਕਾਰ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ। ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਦੇ ਵਿਰੋਧ ਤੋਂ ਬਾਅਦ ਇਸ ਬਿੱਲ ਵਿਚ ਸੋਧ ਕੀਤੀ ਗਈ ਸੀ। ਸੋਧ ਦੇ ਬਾਵਜੂਦ ਵੀ ਇਹ ਬਿੱਲ ਰਾਜ ਸਭਾ ਵਿਚ ਪਾਸ ਨਹੀਂ ਹੋ ਸਕਿਆ ਸੀ। ਲੋਕ ਸਭਾ ਵਿਚ ਇਹ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …