25.7 C
Toronto
Wednesday, August 19, 2026
spot_img
Homeਪੰਜਾਬਸਿੱਧੂ ਦੀ ਡੇਰਾ ਸਿਰਸਾ ਮੁਖੀ ਦੇ ਸਾਹਮਣੇ ਸਿਰ ਝੁਕਾਉਂਦੇ ਦੀ ਫੋਟੇ ਵਾਇਰਲ

ਸਿੱਧੂ ਦੀ ਡੇਰਾ ਸਿਰਸਾ ਮੁਖੀ ਦੇ ਸਾਹਮਣੇ ਸਿਰ ਝੁਕਾਉਂਦੇ ਦੀ ਫੋਟੇ ਵਾਇਰਲ

ਸਿੱਧੂ ਦੀ ਡੇਰਾ ਸਿਰਸਾ ਮੁਖੀ ਦੇ ਸਾਹਮਣੇ ਸਿਰ ਝੁਕਾਉਂਦੇ ਦੀ ਫੋਟੇ ਵਾਇਰਲਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੀ ਇਕ ਫੋਟੋ ਵਾਇਰਲ ਹੋਈ ਹੈ, ਜਿਸ ਵਿਚ ਉਹ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਾਹਮਣੇ ਸਿਰ ਝੁਕਾਈ ਖੜ੍ਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਧੂ ਇਸ ਫੋਟੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਫੋਟੇ ਨੇ ਸਿੱਧੂ ਦੀ ਕਥਨੀ ਅਤੇ ਕਰਨੀ ਨੂੰ ਸਾਫ ਕਰ ਦਿੱਤਾ ਹੈ। ਧਿਆਨ ਰਹੇ ਕਿ ਸਿੱਧੂ ਨੇ ਪਿਛਲੇ ਦਿਨੀਂ ਬੇਅਦਬੀ ਮਾਮਲਿਆਂ ਸਬੰਧੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਸੀ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਂ ਚਿੱਠੀ ਵੀ ਭੇਜੀ ਸੀ। ਹੁਣ ਸਿੱਧੂ ‘ਤੇ ਹੀ ਉਂਗਲੀਆਂ ਉਠਣੀਆਂ ਸ਼ੁਰੂ ਹੋ ਗਈਆਂ ਹਨ।

RELATED ARTICLES
POPULAR POSTS