ਕਿਹਾ, ਲਾਂਘੇ ਬਾਰੇ ਭਾਰਤ ਨਾਲ ਕੋਈ ਰਸਮੀ ਗੱਲਬਾਤ ਨਹੀਂ ਹੋਈ
ਇਸਲਾਮਾਬਾਦ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦਾਂ ਵਿਚ ਘਿਰਦੇ ਜਾ ਰਹੇ ਹਨ। ਅਜੇ ਲੰਘੇ ਕੱਲ੍ਹ ਹੀ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਰਾਜ਼ੀ ਹੈ। ਹੁਣ ਪਾਕਿ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਨਾਲ ਕੋਈ ਰਸਮੀ ਗੱਲਬਾਤ ਨਹੀਂ ਹੋਈ ਹੈ। ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ‘ਤੇ ਪਾਕਿਸਤਾਨ ਦਾ ਰਵੱਈਆ ਬਿਲਕੁਲ ਸਪੱਸ਼ਟ ਹੈ ਅਤੇ ਉਹ ਹੁਣ ਵੀ ਗੱਲਬਾਤ ਲਈ ਤਿਆਰ ਹੈ। ਨਵਜੋਤ ਸਿੱਧੂ ਖਿਲਾਫ ਪਹਿਲਾਂ ਹੀ ਵਿਰੋਧੀਆਂ ਵੱਲੋਂ ਸ਼ਬਦੀ ਹਮਲੇ ਕੀਤੇ ਜਾ ਰਹੇ ਸਨ। ਪਰ ਅੱਜ ਪਾਕਿਸਤਾਨ ਵੱਲੋਂ ਆਏ ਬਿਆਨ ਤੋਂ ਬਾਅਦ ਸਿੱਧੂ ਦੇ ਸਾਰੇ ਦਾਅਵਿਆਂ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਧਿਆਨ ਰਹੇ ਕਿ ਸਿੱਧੂ ਨੇ ਪਾਕਿਸਤਾਨ ਯਾਤਰਾ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਸਰਕਾਰ ਅਤੇ ਫੌਜ ਮੁਖੀ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦਾ ਭਰੋਸਾ ਦਿੱਤਾ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …