Breaking News
Home / ਹਫ਼ਤਾਵਾਰੀ ਫੇਰੀ / ਮੁੱਖ ਸਕੱਤਰ ਨੂੰ ਕੁੱਟਣ ਦੇ ਮਾਮਲੇ ‘ਚ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ 11 ਵਿਧਾਇਕ ਤਲਬ

ਮੁੱਖ ਸਕੱਤਰ ਨੂੰ ਕੁੱਟਣ ਦੇ ਮਾਮਲੇ ‘ਚ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ 11 ਵਿਧਾਇਕ ਤਲਬ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦਾ ਹੁਕਮ 25 ਅਕਤੂਬਰ ਨੂੰ ਸਭ ਹੋਣ ਪੇਸ਼
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 11 ਹੋਰਨਾਂ ਵਿਧਾਇਕਾਂ ਨੂੰ ਸੰਮਨ ਜਾਰੀ ਕਰਕੇ 25 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ।
ਦੱਸਣਯੋਗ ਹੈ ਕਿ ਇਸੇ ਸਾਲ 19 ਫਰਵਰੀ ਨੂੰ ਮੁੱਖ ਮੰਤਰੀ ਰਿਹਾਇਸ਼ ‘ਤੇ ਅੱਧੀ ਰਾਤ ਨੂੰ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਤੌਰ ‘ਤੇ ਕੁੱਟਮਾਰ ਤੇ ਬਦਸਲੂਕੀ ਕੀਤੀ ਗਈ ਸੀ, ਉਪਰੰਤ ਅੰਸ਼ੂ ਪ੍ਰਕਾਸ਼ ਵਲੋਂ ਇਸ ਮਾਮਲੇ ਦੀ ਸ਼ਿਕਾਇਤ ਦਿੱਲੀ ਪੁਲਿਸ ਕੋਲ ਕੀਤੀ ਗਈ ਸੀ।
ਦਿੱਲੀ ਪੁਲਿਸ ਵਲੋਂ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਹੋਰਨਾਂ ਕੋਲ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ। 13 ਅਗਸਤ ਨੂੰ ਦੋਸ਼-ਪੱਤਰ ਦਾਖ਼ਲ ਕੀਤਾ ਗਿਆ, ਜਿਸ ਵਿਚ ਕੇਜਰੀਵਾਲ ਤੇ ਸਿਸੋਦੀਆ ਤੋਂ ਇਲਾਵਾ 11 ਹੋਰਨਾਂ ਵਿਧਾਇਕਾਂ ਦੇ ਨਾਂ ਸ਼ਾਮਿਲ ਸਨ। ਪਟਿਆਲਾ ਹਾਊਸ ਕੋਰਟ ਵਿਚ ਬੰਦ ਲਿਫਾਫੇ ‘ਚ 1533 ਪੰਨਿਆਂ ਦਾ ਦੋਸ਼-ਪੱਤਰ ਦਾਖ਼ਲ ਕੀਤਾ ਗਿਆ ਸੀ। ਸੂਤਰਾਂ ਮੁਤਾਬਿਕ ਇਸ ਕੇਸ ਵਿਚ ਕੇਜਰੀਵਾਲ ਦੇ ਤਤਕਾਲੀ ਸਲਾਹਕਾਰ ਵੀ.ਕੇ. ਜੈਨ ਨੂੰ ਮੁੱਖ ਗਵਾਹ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮਾਮਲੇ ਦੀ ਜਾਂਚ ਦੌਰਾਨ ਘਟਨਾ ਸਥਾਨ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਟਾਈਮ ਵੀ ਕਾਫੀ ਪਿੱਛੇ ਚਲ ਰਿਹਾ ਸੀ। ਕੇਜਰੀਵਾਲ ਅਤੇ ਸਿਸੋਦੀਆ ਤੋਂ ਇਲਾਵਾ ਜਿਨ੍ਹਾਂ ਨੂੰ ਸੰਮਨ ਜਾਰੀ ਹੋਏ ਹਨ ਉਨ੍ਹਾਂ ਵਿਚ ਅਮਨਤੁਲਾ ਖ਼ਾਨ, ਪ੍ਰਕਾਸ਼ ਜਰਵਾਲ, ਨੀਤਿਨ ਤਿਆਗੀ, ਰੀਤੂਰਾਜ ਗੋਵਿੰਦ, ਸੰਜੇ ਝਾਅ, ਅਜੇ ਦੱਤ, ਰਾਜੇਸ਼ ਰਿਸ਼ੀ, ਰਾਜੇਸ਼ ਗੁਪਤਾ, ਮਦਨ ਲਾਲ, ਪ੍ਰਵੀਨ ਕੁਮਾਰ ਅਤੇ ਦਿਨੇਸ਼ ਮੋਹਾਨੀਆ (ਸਾਰੇ ਵਿਧਾਇਕ) ਦੇ ਨਾਂ ਸ਼ਾਮਿਲ ਹਨ।

Check Also

ਕੇਜਰੀਵਾਲ ਗ੍ਰਿਫ਼ਤਾਰ

ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ …