ਨਵੀਂ ਦਿੱਲੀ/ਬਿਊਰੋ ਨਿਊਜ਼ : ਯੋਗ ਗੁਰੂ ਬਾਬਾ ਰਾਮਦੇਵ ਪਿਛਲੇ ਕਈ ਦਿਨਾਂ ਤੋਂ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਰਾਮਦੇਵ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਜਾਜ਼ਤ ਦੇਵੇ ਤਾਂ ਉਹ ਦੇਸ਼ ਵਿਚ 35 ਤੋਂ 40 ਰੁਪਏ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਵੇਚ ਸਕਦੇ ਹਨ। ਰਾਮਦੇਵ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਜੀਐਸਟੀ ਟੈਕਸ ਸਲੈਬ ਦੀ ਘੱਟੋ ਘੱਟ ਦਰ ਯਾਨੀਕਿ ਪੰਜ ਫੀਸਦੀ ਲਾਗੂ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਕੀਮਤਾਂ ਘੱਟ ਹੋ ਜਾਣਗੀਆਂ। ਧਿਆਨ ਰਹੇ ਕਿ ਦੇਸ਼ ਵਿਚ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। 2014 ਵਿਚ ਮੋਦੀ ਲਈ ਚੋਣ ਪ੍ਰਚਾਰ ਕਰਨ ਵਾਲੇ ਰਾਮਦੇਵ ਨੇ ਇਹ ਵੀ ਕਿਹਾ ਕਿ ਹੁਣ ਉਹ 2019 ਵਿਚ ਭਾਜਪਾ ਲਈ ਚੋਣ ਪ੍ਰਚਾਰ ਨਹੀਂ ਕਰਨਗੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …