ਟੋਰਾਂਟੋ/ਬਿਊਰੋ ਨਿਊਜ਼
ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਮੰਗਲਵਾਰ ਦੀ ਰਾਤ ਨੂੰ ਗੋਲੀਬਾਰੀ ਹੋਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਰਾਤ ਤਕਰੀਬਨ 9.50 ਵਜੇ ਘਟਨਾ ਦੀ ਸੂਚਨਾ ਮਿਲੀ। ਇਹ ਘਟਨਾ ਟੋਰਾਂਟੋ ਦੇ ਸ਼ੇਪਾਰਡ ਐਵੇਨਿਊ ਈਸਟ ਅਤੇ ਬ੍ਰੈਮਲੀ ਰੋਡ ‘ਤੇ ਵਾਪਰੀ। ਪੁਲਿਸ ਮੁਤਾਬਕ ਟੋਰਾਂਟੋ ਪੈਰਾ-ਮੈਡੀਕਲ ਅਧਿਕਾਰੀ ਵੀ ਘਟਨਾ ਵਾਲੀ ਥਾਂ ‘ਤੇ ਪੁੱਜੇ ਅਤੇ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਗੋਲੀ ਲੱਗਣ ਕਾਰਨ ਰਿਹਾਇਸ਼ੀ ਇਮਾਰਤ ਦੇ ਨੇੜੇ ਜ਼ਖਮੀ ਹਾਲਤ ਵਿਚ ਪਿਆ ਸੀ। ਉਨ੍ਹਾਂ ਦੱਸਿਆ ਕਿ ਪੈਰਾ-ਮੈਡੀਕਲ ਅਧਿਕਾਰੀਆਂ ਵਲੋਂ ਜ਼ਖਮੀ ਵਿਅਕਤੀ ਦਾ ਇਲਾਜ ਕੀਤਾ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਅਧਿਕਾਰੀਆਂ ਨੇ ਉਸ ਨੂੰ ਘਟਨਾ ਵਾਲੀ ਥਾਂ ‘ਤੇ ਹੀ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 20 ਸਾਲ ਸੀ ਅਤੇ ਘਟਨਾ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …