ਇਸਲਾਮਾਬਾਦ : ਇਕ ਪਾਕਿਸਤਾਨੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਤੇ ਜਵਾਈ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸੁਣਾਈਆਂ ਸਜ਼ਾਵਾਂ ਮੁਲਤਵੀ ਕਰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸਲਾਮਾਬਾਦ ਹਾਈਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 68 ਸਾਲਾ ਸ਼ਰੀਫ਼, ਧੀ ਮਰੀਅਮ ਤੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ ਸਫ਼ਦਰ ਵੱਲੋਂ ਲੰਡਨ ਵਿੱਚ ਲਗਜ਼ਰੀ ਫਲੈਟ ਖਰੀਦਣ ਨਾਲ ਸਬੰਧਤ ਕੇਸਾਂ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦੇਣ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਜਸਟਿਸ ਅਤਹਰ ਮਿਨੱਲ੍ਹਾ ਨੇ ਫ਼ੈਸਲਾ ਸੁਣਾਉਂਦੇ ਹੋਏ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਵੱਲੋਂ 6 ਜੁਲਾਈ ਨੂੰ ਸੁਣਾਈਆਂ ਸਜ਼ਾਵਾਂ ਮੁਲਤਵੀ ਕਰ ਦਿੱਤੀਆਂ। ਐਵਨਫੀਲਡ ਸੰਪਤੀਆਂ ਦੇ ਇਸ ਕੇਸ ਵਿੱਚ ਸ਼ਰੀਫ਼, 44 ਸਾਲਾ ਮਰੀਅਮ ਤੇ 54 ਸਾਲਾ ਸਫ਼ਦਰ ਨੂੰ ਕ੍ਰਮਵਾਰ 11 ਸਾਲ, 8 ਸਾਲ ਤੇ ਇਕ ਸਾਲ ਦੀਆਂ ਸਜ਼ਾਵਾਂ ਸੁਣਾਈਆਂ ਗਈਆਂ ਸਨ। ਦੋ ਜੱਜਾਂ ਦੇ ਬੈਂਚ ਨੇ ਤਿੰਨਾਂ ਨੂੰ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚੋਂ ਰਿਹਾਅ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਤਿੰਨੋ ਦੋਸ਼ੀਆਂ ਨੂੰ 5 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਜਮਾਂ ਕਰਾਉਣ ਲਈ ਕਿਹਾ। ਅਦਾਲਤ ਨੇ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਅਪੀਲਾਂ ਦਾਖ਼ਲ ਕਰਨ ਦੀ ਵੈਧਤਾ ਬਾਰੇ ਫ਼ੈਸਲਾ ਦੇਣ ਦੀ ਬੇਨਤੀ ਰੱਦ ਕਰ ਦਿੱਤੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …