22.8 C
Toronto
Friday, September 12, 2025
spot_img
Homeਪੰਜਾਬਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ...

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ : ਕੈਪਟਨ ਅਮਰਿੰਦਰ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਜ਼ੀਰਕਪੁਰ ਵਿਚ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਕੈਪਟਨ ਅਮਰਿੰਦਰ ਨੇ ਬਾਦਲਾਂ ‘ਤੇ ਦੋਸ਼ ਲਗਾਇਆ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸਆਈਟੀ ਪਵਿੱਤਰ ਧਾਰਮਿਕ ਗ੍ਰੰਥਾਂ ਦੀਆਂ 200 ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵਲੋਂ ਫਰੀਦਕੋਟ ਵਿਚ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ਵਿਚ ਗਰਮ ਦਲੀਆਂ ਨੇ ਵੀ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਕਾਲੀ ਦਲ ਦੀ ਇਸ ਰੈਲੀ ‘ਤੇ ਪ੍ਰਸ਼ਾਸਨ ਨੇ ਪਹਿਲਾਂ ਰੋਕ ਲਗਾ ਦਿੱਤੀ ਅਤੇ ਬਾਅਦ ਵਿਚ ਹਾਈਕੋਰਟ ਨੇ ਰੈਲੀ ਕਰਨ ਦੀ ਇਜ਼ਾਜਤ ਦਿੱਤੀ ਸੀ। ਇਸੇ ਦੌਰਾਨ ਹੁਣ ਕਾਂਗਰਸ ਨੇ ਵੀ ਬਾਦਲਾਂ ਦੇ ਗੜ੍ਹ ਲੰਬੀ ਵਿਚ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ।

RELATED ARTICLES
POPULAR POSTS