ਲੁਧਿਆਣਾ/ਬਿਊਰੋ ਨਿਊਜ਼ : ਲੋਕ ਗਾਇਕੀ ਦੇ ਬਾਬਾ ਬੋਹੜ ਲਾਲ ਚੰਦ ਯਮਲਾ ਜੱਟ ਦੇ ਪੁੱਤ ਤੇ ਲੋਕ ਗਾਇਕ ਜਸਦੇਵ ਯਮਲਾ ਦਾ ਐਤਵਾਰ ਨੂੰ ਲੁਧਿਆਣਾ ਵਿਚ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਜਸਦੇਵ ਯਮਲਾ ਕਰੀਬ ਹਫ਼ਤੇ ਤੋਂ ਬਿਮਾਰ ਸਨ। ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਸਦੇਵ ਯਮਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜਸਦੇਵ ਯਮਲਾ ਦੀ ਮੌਤ ਨਾਲ ਪੰਜਾਬੀ ਗਾਇਕੀ ਦਾ ਵਿਹੜਾ ਸੁੰਨਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਲੋਕ ਗਾਇਕੀ ਨੂੰ ਸਮਰਪਿਤ ਇਸ ਪਰਿਵਾਰ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਡਾ. ਪਾਤਰ ਨੇ ਕਿਹਾ ਕਿ ਜਸਦੇਵ ਯਮਲਾ ਦੀ ਮੌਤ ਨਾਲ ਪੰਜਾਬੀ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …