ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਆਲ ਪਾਰਟੀ ਦੀ ਇੱਕ ਮੀਟਿੰਗ ਆਉਣ ਵਾਲੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਮੌਜੂਦ ਸਨ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਲੰਬੀ ਵਿਖੇ ਪਾਰਟੀ ਦੀ ਰੈਲੀ ਸੱਦਣ ਦੀ ਲੋੜ ਨਹੀਂ, ਬਲਕਿ ਬੇਅਦਬੀ ਮਾਮਲੇ ਵਿਚ ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਕਰਨੀ ਬਣਦੀ ਹੈ, ਉਹ ਕਰਨ ਦੀ ਲੋੜ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿਚ ਮਿਲੇ ਹੋਏ ਹਨ। ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਨ੍ਹਾਂ ਗੱਲਾਂ ਨੂੰ ਛੱਡ ਕੇ ਉਹ ਪੰਜਾਬ ਦੇ ਮਸਲਿਆਂ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ 21 ਸਤੰਬਰ ਨੂੰ ਸੱਦੀ ਬੈਠਕ ਵਿਚ ਤਕਰੀਬਨ ਪੰਜਾਹ ਦੇ ਕਰੀਬ ਸੰਸਥਾਵਾਂ ਅਤੇ ਵਿਅਕਤੀਗਤ ਲੋਕਾਂ ਨੂੰ ਸੱਦਿਆ ਜਾ ਰਿਹਾ ਹੈ ਪਰ ਅਕਾਲੀ ਦਲ ਨੂੰ ਇਸ ਮੀਟਿੰਗ ਤੋਂ ਬਾਹਰ ਹੀ ਰੱਖਿਆ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …