ਪਟਿਆਲਾ : ਆਮ ਆਦਮੀ ਪਾਰਟੀ ਦੇ ਬਾਗ਼ੀ ਐਮਪੀ ਡਾ. ਧਰਮਵੀਰ ਗਾਂਧੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਤੋਂ ਐਮਪੀ ਦੀ ਚੋਣ ਵੀ ਲੜਨਗੇ। ਇਹ ਦਾਅਵਾ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਕੁਝ ਕੁ ਸ਼ਰਤਾਂ ਤਹਿਤ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਧਰ ਡਾ. ਗਾਂਧੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸ਼ਰਤਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਪਰ ਉਹ ਪੰਜਾਬ ਵਿੱਚ ਕਾਂਗਰਸ ਨਾਲ ਸਮਝੌਤਾ ਕਰਨ ਦੇ ਖ਼ਿਲਾਫ਼ ਹਨ। ਇਸ ਦੌਰਾਨ ਡਾ. ਗਾਂਧੀ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਲਈ ਮੰਗੀ ਜਾ ਰਹੀ ਖ਼ੁਦਮੁਖ਼ਤਾਰੀ ਨੂੰ ਮਾਮੂਲੀ ਦੱਸਦਿਆਂ ਕਿਹਾ ਕਿ ਉਹ ਸਿਰਫ਼ ਪੰਜਾਬ ਲਈ ਨਹੀਂ ਸਗੋਂ ਭਾਰਤ ਦੇ ਸਾਰੇ ਰਾਜਾਂ ਲਈ ਖ਼ੁਦਮੁਖ਼ਤਾਰੀ ਮੰਗ ਰਹੇ ਹਨ। ਜਾਣਕਾਰੀ ਅਨੁਸਾਰ ‘ਆਪ’ ਆਗੂ ਸੰਜੇ ਸਿੰਘ ਨੇ ਡਾ. ਧਰਮਵੀਰ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਲਗਪਗ ਡੇਢ ਘੰਟਾ ਮੀਟਿੰਗ ਕੀਤੀ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …