Breaking News
Home / ਪੰਜਾਬ / ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਤੋਂ ਭੱਜਿਆ : ਪ੍ਰਕਾਸ਼ ਸਿੰਘ ਬਾਦਲ

ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਤੋਂ ਭੱਜਿਆ : ਪ੍ਰਕਾਸ਼ ਸਿੰਘ ਬਾਦਲ

ਕਿਹਾ, 19 ਸਤੰਬਰ ਨੂੰ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਹੋਈਆਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ‘ਦਿਨ-ਦਿਹਾੜੇ ਬੇਰਹਿਮੀ ਨਾਲ ਜਮਹੂਰੀਅਤ ਦਾ ਕਤਲ’ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਕੀਤੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਮਗਰੋਂ ਲੋਕਾਂ ਦੀਆਂ ਅੱਖਾਂ ਖੁੱਲਣੀਆਂ ਚਾਹੀਦੀਆਂ ਹਨ। ਬਾਦਲ ਨੇ ਕਿਹਾ ਕਿ ਪੰਜਾਬ ਵਿਚ 19 ਸਤੰਬਰ 2018 ਨੂੰ ਲੋਕਤੰਤਰ ਲਈ ਸਭ ਤੋਂ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਅਫਸੋਸਨਾਕ ਗੱਲ ਹੈ ਕਿ ਰਾਜ ਚੋਣ ਕਮਿਸ਼ਨ ਨੇ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਚੋਣ ਕਮਿਸ਼ਨ ਨੇ ਕਾਂਗਰਸ ਪਾਰਟੀ ਦੇ ਏਜੰਟਾਂ ਵਜੋਂ ਕੰਮ ਕੀਤਾ ਹੈ।

Check Also

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …