ਪੰਜ ਪੁਲਿਸ ਕਰਮੀਆਂ ਨੇ ਨੌਕਰੀ ਤੋਂ ਦਿੱਤੇ ਅਸਤੀਫੇ
ਜੰਮੂ ਕਸ਼ਮੀਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਲੰਘੀ ਰਾਤ ਚਾਰ ਪੁਲਿਸ ਕਰਮੀਆਂ ਨੂੰ ਅਗਵਾ ਕਰ ਲਿਆ ਸੀ। ਕੁਝ ਦੇਰ ਬਾਅਦ ਹੀ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮੀਆਂ ਦੀ ਹੱਤਿਆ ਕਰ ਦਿੱਤੀ ਅਤੇ ਇਕ ਨੂੰ ਛੱਡ ਦਿੱਤਾ। ਧਿਆਨ ਰਹੇ ਜੰਮੂ ਕਸ਼ਮੀਰ ਵਿਚ ਪੰਚਾਇਤੀ ਚੋਣਾਂ ਹੋਣ ਵਾਲੀਆਂ ਹਨ ਅਤੇ ਅੱਤਵਾਦੀ ਇਨ੍ਹਾਂ ਚੋਣਾਂ ਨੂੰ ਰੋਕਣ ਦੀ ਕੋਸ਼ਿਸ਼ ਵਿਚ ਹਨ। ਇਸ ਦੇ ਚੱਲਦਿਆਂ ਡਰ ਦੇ ਮਾਹੌਲ ਕਾਰਨ ਪੰਜ ਪੁਲਿਸ ਕਰਮਚਾਰੀਆਂ ਨੇ ਨੌਕਰੀ ਤੋਂ ਅਸਤੀਫੇ ਦੇ ਦਿੱਤੇ ਹਨ। ਇਹ ਵੀ ਸਾਹਮਣੇ ਆਇਆ ਕਿ ਅੱਤਵਾਦੀ ਪੁਲਿਸ ਕਰਮਚਾਰੀਆਂ ਨੂੰ ਨੌਕਰੀ ਛੱਡਣ ਦੀਆਂ ਧਮਕੀਆਂ ਵੀ ਦੇ ਰਹੇ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …