Breaking News
Home / ਭਾਰਤ / ਪਾਕਿ ਦੀ ਘਿਨੌਣੀ ਕਰਤੂਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਪਹੁੰਚੇ ਕੇਜਰੀਵਾਲ

ਪਾਕਿ ਦੀ ਘਿਨੌਣੀ ਕਰਤੂਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਪਹੁੰਚੇ ਕੇਜਰੀਵਾਲ

ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੀ ਘਿਨੌਣੀ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪਾਕਿ ਫੌਜੀਆਂ ਨੇ ਨਰਿੰਦਰ ਸਿੰਘ ਦੀ ਹੱਤਿਆ ਕਰਕੇ ਉਸਦਾ ਗਲਾ ਵੀ ਕੱਟ ਦਿੱਤਾ ਸੀ। ਕੇਜਰੀਵਾਲ ਨੇ ਨਰਿੰਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਇਸ ਸਬੰਧੀ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ ਫੈਸਲਾ ਕਰ ਲਿਆ ਜਾਵੇਗਾ। ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਮੋਦੀ ਪਾਕਿਸਤਾਨ ਨੂੰ ਉਸ ਦੀ ਭਾਸ਼ਾ ਵਿਚ ਜਵਾਬ ਦੇਣ ਦੀਆਂ ਗੱਲਾਂ ਕਰਦੇ ਸਨ ਪਰ ਹੁਣ ਉਹ ਬੇਵੱਸ ਕਿਉਂ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਖਰ ਕਦੋਂ ਤੱਕ ਸਾਡੇ ਜਵਾਨ ਇਹ ਸਭ ਸਹਿੰਦੇ ਰਹਿਣਗੇ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …