ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਵਿਚ ਸੱਤਾਧਾਰੀ ਧਿਰ ਵਲੋਂ ਧੱਕੇਸ਼ਾਹੀ ਕੀਤੀ ਗਈ। ਕਈ ਪੋਲਿੰਗ ਬੂਥਾਂ ‘ਤੇ ਕਬਜ਼ੇ ਹੋਏ ਅਤੇ ਖੂਨੀ ਝੜਪਾਂ ਵੀ ਹੋਈਆਂ ਸਨ। ਇਸ ਨੂੰ ਲੈ ਕੇ 8 ਜ਼ਿਲ੍ਹਿਆਂ ਦੇ 53 ਬੂਥਾਂ ‘ਤੇ ਵੋਟਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਨ੍ਹਾਂ 53 ਬੂਥਾਂ ‘ਤੇ ਅੱਜ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ। ਹੁਣ ਭਲਕੇ ਇਨ੍ਹਾਂ ਵੋਟਾਂ ਦੇ ਨਤੀਜੇ ਆਉਣਗੇ।

