Breaking News
Home / ਪੰਜਾਬ / ਜ਼ੀਰਾ ‘ਚ ਦਿਨ ਦਿਹਾੜੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਜ਼ੀਰਾ ‘ਚ ਦਿਨ ਦਿਹਾੜੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ‘ਚ ਕਤਲ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਵਧੀਆਂ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਰਾਜਪ੍ਰੀਤ ਸਿੰਘ ਅਤੇ ਉਸਦੀ ਪਤਨੀ ਪ੍ਰਭਦੀਪ ਕੌਰ ਵਜੋਂ ਹੋਈ ਹੈ। ਇਹ ਘਟਨਾ ਅੱਜ ਸਵੇਰੇ ਕਰੀਬ ਅੱਠ ਵਜੇ ਦੀ ਹੈ। ਵਾਰਦਾਤ ਦਾ ਪਤਾ ਉਦੋਂ ਲੱਗਾ ਜਦੋਂ ਕੰਮ ਵਾਲੀ ਮਹਿਲਾ ਉਨ੍ਹਾਂ ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ ਦੀ ਮਾਲਕਣ ਪ੍ਰਭਦੀਪ ਕੌਰ ਦੀ ਲਾਸ਼ ਰਸੋਈ ਅਤੇ ਰਾਜਪ੍ਰੀਤ ਸਿੰਘ ਦੀ ਲਾਸ਼ ਦੂਜੇ ਕਮਰੇ ਵਿਚ ਪਈ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਭਦੀਪ ਕੌਰ ਗਰਭਵਤੀ ਸੀ ਜਿਸ ਨੂੰ ਲੈ ਕੇ ਪੁਲਿਸ ਬਾਰੀਕੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਚ ਹੋ ਰਹੀਆਂ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਪੰਜਾਬ ਦੀ ਕੈਪਟਨ ਸਰਕਾਰ ‘ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ।

Check Also

ਸੋਨੂੰ ਸੂਦ ਹੁਣ ਗਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ

ਪਹਿਲਾਂ ਵੀ ਸੋਨੂੰ ਸੂਦ ਨੇ ਆਪਣੇ ਖਰਚੇ ‘ਤੇ ਪਰਵਾਸੀ ਮਜ਼ੂਦਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਇਆ …